ਕਿਸਾਨ ਮਜ਼ਦੂਰ ਜੱਥੇਬੰਦੀ ਦੀ ਸੂਬਾ ਕੌਰ ਕਮੇਟੀ ਦੀ ਹੋਈ ਮੀਟਿੰਗ।
July 29th, 2023
| Post by :- Kuljit Singh Hans
| 124 Views
ਕਿਸਾਨ ਮਜਦੂਰ ਜਥੇਬੰਦੀ ਦੀ ਸੂਬਾ ਕੋਰ ਕਮੇਟੀ ਦੀ ਹੋਈ ਮੀਟਿੰਗ,ਦੇਸ਼ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਤਾਲਮੇਲਵੇਂ ਐਕਸ਼ਨ ਲਈ ਉਲੀਕੇ ਤਿਆਰੀ ਪ੍ਰੋਗਰਾਮ, ਮਸਲਾ ਹੜ੍ਹ ਪ੍ਰਭਾਵਿਤ ਰਾਜਾਂ ਦੀਆਂ ਕੇਂਦਰ ਸਰਕਾਰ ਨਾਲ ਸਬੰਧਿਤ ਮੰਗਾਂ ਦਾ
ਜੰਡਿਆਲਾ ਗੁਰੂ ਕੁਲਜੀਤ ਸਿੰਘ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਹੀ ਵਿੱਚ ਮੁਖ ਦਫਤਰ ਚੱਬਾ ਵਿੱਚ ਕੀਤੀ ਗਈ | ਇਸ ਮੌਕੇ ਆਗੂਆਂ ਦੱਸਿਆ ਕਿ ਉੱਤਰੀ ਭਾਰਤ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਰਾਜਾਂ ਵਿੱਚ ਤਬਾਹੀ ਦਾ ਦੌਰ ਜਾਰੀ ਹੈ, ਜਿਸ ਦੇ ਚਲਦੇ ਪੰਜਾਬ ਸਮੇਤ ਹੋਰ ਰਾਜਾਂ ਦੇ ਕਿਸਾਨਾਂ ਦੀਆਂ ਲੱਖਾਂ ਏਕੜ ਫਸਲਾਂ ਬਰਬਾਦ ਹੋ ਗਈਆਂ ਹਨ, ਕਿਸਾਨ-ਮਜ਼ਦੂਰਾਂ ਦੇ ਘਰ ਹੜ੍ਹ ਦੀ ਭੇਂਟ ਚੜ੍ਹ ਚੁੱਕੇ ਹਨ। ਇਸ ਲਈ ਉੱਤਰ ਭਾਰਤ ਦੀਆਂ 15 ਤੋਂ ਵੱਧ ਜਥੇਬੰਦੀਆਂ ਵੱਲੋਂ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਰਾਹਤ ਕਾਰਜ ਅਤੇ ਰਾਹਤ ਰਾਸ਼ੀਆਂ ਵਿਚਲੀ ਲਾਪਰਵਾਹੀ ਨੂੰ ਦੇਖਦੇ 22 ਅਗਸਤ ਦੇ ਸੰਘਰਸ਼ ਦੇ ਐਲਾਨ ਨੂੰ ਧਿਆਨ ਵਿਚ ਰੱਖਦੇ, ਜਥੇਬੰਦੀ ਦੀਆਂ ਤਿਆਰੀਆਂ ਦੇ ਪ੍ਰੋਗਰਾਮ ਬਣਾਏ ਗਏ ਅਤੇ ਮੌਜੂਦਾ ਹੜ੍ਹ ਦੀ ਹਾਲਾਤ ਵਿੱਚ ਵਲੰਟੀਅਰ ਸੇਵਾਵਾਂ ਨਿਭਾਉਣ ਸਬੰਧੀ ਰਿਪੋਟਾਂ ਲਈਆਂ ਗਈਆਂ ਅਤੇ ਵਿਓਂਤਬੰਦੀ ਕੀਤੀ ਗਈ | ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਮੂਹ ਕਿਸਾਨ ਜਥੇਬੰਦੀਆਂ ਇਕੱਠੇ ਹੋ ਕੇ ਚੰਡੀਗੜ੍ਹ ਵੱਲ ਕੂਚ ਕਰਨਗੀਆਂ ।ਓਹਨਾ ਕਿਹਾ ਕਿ ਸਰਕਾਰਾਂ ਲੋਕਾਂ ਦੇ ਬਰਬਾਦ ਹੋਏ ਘਰਾਂ ਦੀ ਮੁਰੰਮਤ ਲਈ 500,000 ਰਾਹਤ ਰਾਸ਼ੀ, ਮਰਨ ਵਾਲੇ ਪਸ਼ੂਆਂ ਦੇ ਪਸ਼ੂ ਮਾਲਕਾਂ ਨੂੰ 1 ਲੱਖ ਰੁਪਏ, ਜਿੰਨਾ ਦੇ ਖੇਤ ਦਰਿਆਵਾਂ ਦੇ ਵਹਾਅ ਵਿੱਚ ਰੁੜ੍ਹ ਗਏ ਹਨ, ਉਨ੍ਹਾਂ ਲਈ ਵੱਖਰਾ ਰਾਹਤ ਪੈਕੇਜ ਅਤੇ ਜਿਨ੍ਹਾਂ ਦੇ ਖੇਤਾਂ ਵਿੱਚ ਦਰਿਆਈ ਪਾਣੀ ਕਾਰਨ ਇੱਕਠੀ ਰੇਤ ਚੱਕਣ ਦੀ ਖੁੱਲ੍ਹ,ਫਸਲਾਂ ਦੇ ਖਰਾਬੇ ਲਈ 50,000 ਰੁਪਏ ਪ੍ਰਤੀ ਏਕੜ, ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 10 ਲੱਖ ਦਾ ਮੁਆਵਜ਼ਾ, ਹੜ੍ਹ ਪ੍ਰਭਾਵਿਤ ਖੇਤਰਾਂ ਦੇ ਸਾਰੇ ਕਿਸਾਨ ਮਜ਼ਦੂਰਾਂ ਦੇ ਘਰਾਂ ਦੇ ਬਿਜਲੀ ਬਿੱਲ ਮੁਆਫ ਕੀਤੇ ਜਾਣ, ਮਜ਼ਦੂਰਾਂ ਲਈ ਮਨਰੇਗਾ ਦਾ ਕੰਮ ਸ਼ੁਰੂ ਕਰ ਮਜਦੂਰਾਂ ਨੂੰ ਰੁਜਗਾਰ, ਸਾਰੀਆਂ ਫਸਲਾਂ ਦਾ ਘੱਟੋ ਘੱਟ ਸਮਰਥਨ ਮੁੱਲ ਗਰੰਟੀ ਕਨੂੰਨ ਬਣਾ ਕੇ ਦਿੱਤੇ ਜਾਣੇ ਚਾਹੀਦੇ ਹਨ |
आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review