ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਰੱਖ ਸ਼ੇਖਫੱਤਾ ਵਿੱਚ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ
January 15th, 2025 | Post by :- | 124 Views

6ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਰੱਖ ਸ਼ੇਖਫੱਤਾ ਵਿੱਚ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ

ਜੰਡਿਆਲਾ ਗੁਰੂ ਕੁਲਜੀਤ ਸਿੰਘ

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

BKU ਏਕਤਾ ਸਿੱਧੂਪੁਰ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਰੱਖ ਸ਼ੇਖਫੱਤਾ ਵਿੱਚ ਬਲਾਕ ਆਗੂ ਸਤਨਾਮ ਸਿੰਘ ਧਾਰੜ ਦੀ ਅਗਵਾਈ ਹੇਠ ਬਲਾਕ ਪ੍ਰਧਾਨ ਦਲਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਕਿਸਾਨ ਆਗੂ ਰਣਬੀਰ ਸਿੰਘ ਭੈਣੀ, ਅਮੋਲਕਜੀਤ ਸਿੰਘ ਨਰੈਣਗੜ੍ਹ ਵੱਲੋਂ ਕਿਹਾ ਗਿਆ ਕਿ ਜੱਥੇਬੰਦੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਵਾਸੀਆਂ ਵੱਲੋਂ ਵੱਡੇ ਪੱਧਰ ਤੇ ਜੱਥੇਬੰਦੀ ਦਾ ਪੱਲਾ ਫੜਿਆ ਗਿਆ ਤੇ ਵਿਸ਼ਵਾਸ ਦਵਾਇਆ ਗਿਆ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਸਰਕਾਰ ਵਿਰੁੱਧ ਡੱਟਕੇ ਸੰਘਰਸ਼ ਕਰਨਗੇ ਤੇ ਜੱਥੇਬੰਦੀ ਦੇ ਮੋਢੇ ਨਾਲ ਮੋਢਾ ਜੋੜ ਕੇ ਚਲਣਗੇ। BKU ਏਕਤਾ ਸਿੱਧੂਪੁਰ ਵੱਡੇ ਪੱਧਰ ਤੇ ਕਿਸਾਨਾਂ, ਮਜ਼ਦੂਰਾਂ ਦੇ ਹੱਕਾਂ ਲਈ ਸੰਘਰਸ਼ ਕਰਦੀ ਆ ਰਹੀ ਹੈ, ਚਾਹੇ ਪੰਜਾਬ ਦੀ ਮਾਨ ਸਰਕਾਰ ਹੋਵੇ, ਜਾਂ ਕੇਂਦਰ ਦੀ ਮੋਦੀ ਸਰਕਾਰ ਹੋਵੇ। ਸਰਕਾਰਾਂ ਵੱਲੋਂ ਆਮ ਲੋਕਾਂ ਲਈ ਕੀਤੀਆਂ ਵਧੀਕੀਆਂ ਅਤੇ ਧੱਕੇਸ਼ਾਹੀ ਵਿਰੁੱਧ ਜੱਥੇਬੰਦੀ ਅਵਾਜ਼ ਬੁਲੰਦ ਕਰਦੀ ਰਹੇਗੀ। ਤੇ ਜਿਹੜਾ ਸੰਘਰਸ਼ ਖਨੌਰੀ ਅਤੇ ਸ਼ੰਬੂ ਬਾਰਡਰ ਤੇ ਲੜਿਆ ਜਾ ਰਿਹਾ ਉਸਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ ਗਈ। ਪਿੰਡ ਵਾਸੀਆਂ ਕਿਹਾ ਕਿ BKU ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋਂ ਖਨੌਰੀ ਬਾਰਡਰ (ਕਿਸਾਨ ਮੋਰਚਾ 2) ਦੀਆਂ ਮੰਗਾਂ ਨੂੰ ਲੈਕੇ ਮਰਨ ਵਰਤ ਰੱਖਿਆ ਗਿਆ ਹੈ, ਅਸੀਂ ਆਮ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਹੁਣ ਆਪਣਾ ਫਰਜ ਸਮਜੀਏ ਤੇ ਖਨੌਰੀ ਬਾਰਡਰ ਤੇ ਵੱਧ ਤੋਂ ਵੱਧ ਨਫਰੀ ਲੈਕੇ ਪਹੁੰਚਿਆ ਜਾਵੇ।

ਇਸ ਮੌਕੇ ਪਿੰਡ ਰੱਖ ਸ਼ੇਖਫੱਤਾ ਵਿੱਚ ਚੋਣ ਕਰਵਾਕੇ ਸਰਬ ਸੰਮਤੀ ਨਾਲ ਪ੍ਰਧਾਨ ਧਰਮਿੰਦਰ ਸਿੰਘ, ਸਕੱਤਰ ਸ਼ਮਸ਼ੇਰ ਸਿੰਘ,ਖਜਾਨਚੀ ਸ਼ਮਸ਼ੇਰ ਸਿੰਘ, ਪ੍ਰੈਸ ਸਕੱਤਰ ਅਤਿੰਦਰਪਾਲ ਸਿੰਘ , ਮੈਂਬਰ ਬਲਦੇਵ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ, ਸੰਤੋਖ ਸਿੰਘ, ਗੁਰਚਰਨ ਸਿੰਘ, ਗੁਰਧਿੰਦਰ ਸਿੰਘ, ਗੁਰਚਰਨ ਸਿੰਘ, ਅਕਾਸ਼ਦੀਪ ਸਿੰਘ, ਹਰਦਿਆਲ ਸਿੰਘ, ਸੁਖਦੇਵ ਸਿੰਘ ਨੂੰ ਬਣਾਇਆ ਗਿਆ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review