पंजाब

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਬਣਾਇਆ ਜਾਵੇਗਾ ਮੋਹਰੀ ਸੂਬਾ –ਵਿਧਾਇਕ ਰਮਦਾਸ

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਬਣਾਇਆ ਜਾਵੇਗਾ ਮੋਹਰੀ ਸੂਬਾ –ਵਿਧਾਇਕ ਰਮਦਾਸ
ਵਿਧਾਇਕ ਰਮਦਾਸ ਨੇ 4 ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਕਰੀਬ 1.14 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ
ਅੰਮ੍ਰਿਤਸਰ , 11 ਅਪ੍ਰੈਲ ਕੁਲਜੀਤ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦਾ ਨਵੀਨੀਕਰਨ ਕਰਨ ਲਈ ਵਚਨਬੱਧ ਹੈ ਅਤੇ ਦੇਸ਼ ਭਰ ਵਿਚੋ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਇਆ ਜਾਵੇਗਾ। ਇੰਨ੍ਹਾਂ ਸਬ਼ਦਾਂ ਦਾ ਪ੍ਰਗਟਾਵਾ ਕਰਦੇ ਹੋਏ ਹਲਕਾ ਅਟਾਰੀ ਦੇ ਵਿਧਾਇਕ ਸ: ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਖੇਤਰ ਨੂੰ ਹੋਰ ਉਪਰ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਅਧਿਆਪਕਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ।
ਵਿਧਾਇਕ ਰਮਦਾਸ ਨੇ ਆਪਣੇ ਹਲਕੇ ਦੇ 4 ਸਰਕਾਰੀ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਤਹਿਤ 1 ਕਰੋੜ 14 ਲੱਖ 27 ਹਜ਼ਾਰ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰ ਦੇ ਸਕੂਲਾਂ ਨੂੰ ਬਹੁਤ ਬੁਰੀ ਤਰ੍ਹਾਂ ਅਣਗੋਲਿਆ ਸੀ, ਪਰ ਜਦੋ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਅਸੀ ਸਰਹੱਦੀ ਖੇਤਰ ਦੇ ਸਕੂਲਾਂ ਵੱਲ ਵਿਸ਼ੇਸ ਧਿਆਨ ਦੇ ਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕੀਤਾ ਹੈ ਅਤੇ ਅਧਿਆਪਕਾਂ ਦੀ ਕਮੀ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ ਓਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਪੜਾਉਣ ਸ਼ੈਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਆਈ ਆਈ ਟੀ ਅਹਿਮਦਾਬਾਦ, ਸਿੰਘਾਪੁਰ, ਫਿਨਲੈਂਡ ਵਿੱਚ ਉੱਚ ਪੱਧਰੀ ਸਿਖਲਾਈ ਦਿਵਾਈ ਗਈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੇ ਉਸਾਰੂ ਮਾਹੌਲ ਸਦਕਾ 200 ਦੇ ਕਰੀਬ ਵਿਦਿਆਰਥੀਆਂ ਨੇ ਉੱਚ ਵੱਕਾਰੀ ਜੇਈਈ ਮੇਨਜ਼ ਦੀ ਪ੍ਰੀਖਿਆ ਪਾਸ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ 20 ਹਜ਼ਾਰ ਅਧਿਆਪਕ ਪੱਕੇ ਕੀਤੇ ਜਾ ਚੁੱਕੇ ਹਨ ਅਤੇ ਇਹ ਪ੍ਰਕਿਰਿਆ ਹਲੇ ਵੀ ਲਗਾਤਾਰ ਜਾਰੀ ਹੈ।
ਸ: ਜਸਵਿੰਦਰ ਸਿੰਘ ਰਮਦਾਸ ਨੇ ਸਰਕਾਰੀ ਐਲੀਮੈਟਰੀ ਸਕੂਲ ਬੱਲ ਖੁਰਦ ਵਿਖੇ 8 ਲੱਖ 64 ਹਜ਼ਾਰ ਰੁਪਏ ਦੀ ਲਾਗਤ ਨਾਲ ਇਕ ਨਵਾਂ ਕਮਰਾ, ਸਰਕਾਰੀ ਹਾਈ ਸਕੂਲ ਪੰਡੋਰੀ ਵੜੈਚ ਵਿਖੇ 33 ਲੱਖ 78 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰ ਦੀਵਾਰੀ ਅਤੇ 4 ਨਵੇ ਕਮਰੇ, ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਵੜੈਚ ਵਿਖੇ 53 ਲੱਖ 8 ਹ਼ਜਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਇਕ ਨਵਾਂ ਕਮਰਾ ਅਤੇ ਸਕੂਲ ਦਾ ਹੋਲੀਸਟਿਕ ਯੋਜਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲ ਕਲਾਂ ਵਿਖੇ 18 ਲੱਖ 77 ਹ਼ਜਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਅਤੇ 2 ਸਮਾਰਟ ਰੂਮ ਦੇ ਵਿਕਾਸ ਕਾਰਾਂ ਦੇ ਉਦਘਾਟਨ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਸ: ਕਰਮਜੀਤ ਸਿੰਘ, ਪ੍ਰਿੰਸੀਪਲ ਮੈਡਮ ਆਰਤੀ ਬਲਾਕ ਪ੍ਰਧਾਨ ਸੋਹਨ ਸਿੰਘ, ਬਲਾਕ ਪ੍ਰਧਾਨ ਰਸ਼ਪਾਲ ਸਿੰਘ ਲਾਡੀ, ਕਿਰਨਦੀਪ ਸਿੰਘ,ਸਰਪੰਚ ਲਖਬੀਰ ਸਿੰਘ, ਮੈਬਰ ਗੁਰਜੀਤ ਸਿੰਘ,ਮੈਬਰ ਸੁਨੀਤਾ, ਪ੍ਰਤਾਪ ਸਿੰਘ, ਅਵਤਾਰ ਸਿੰਘ,ਸੁਖਵੰਤ ਸਿੰਘ ਸਮੇਤ ਸਬੰਧਤ ਸਕੂਲਾਂ ਦੇ ਮੁਖੀ, ਵਿਦਿਆਰਥੀ ਤੇ ਮਾਪੇ ਮੌਜੂਦ ਸਨ।
ਕੈਪਸ਼ਨ: ਹਲਕਾ ਵਿਧਾਇਕ ਅਟਾਰੀ ਸ: ਜਸਵਿੰਦਰ ਸਿੰਘ ਰਮਦਾਸ ਸਿੱਖਿਆਂ ਕ੍ਰਾਂਤੀ ਤਹਿਤ ਸਕੂਲਾਂ ਦੇ ਨਵੀਨੀਕਰਨ ਦੇ ਉਦਘਾਟਨ ਕਰਦੇ ਹੋਏ।

LEAVE A RESPONSE

Your email address will not be published. Required fields are marked *