ਸੈਂਟ ਸੋਲਜਰ ਇਲੀਟ ਕੌਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪੀਆਡ ਫੈਡਰੇਸ਼ਨ ਵੱਲੋਂ ਕਰਵਾਏ ਗਏ ਮੁਕਾਬਲਿਆਂ ਵਿੱਚ ਸ਼ਾਨਦਾਰ ਗੋਲਡ ਮੈਡਲ ਹਾਸਲ ਕੀਤੇ।
ਸੈਂਟ ਸੋਲਜਰ ਇਲੀਟ ਕੌਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪੀਆਡ ਫੈਡਰੇਸ਼ਨ ਵੱਲੋਂ ਕਰਵਾਏ ਗਏ ਮੁਕਾਬਲਿਆਂ ਵਿੱਚ ਸ਼ਾਨਦਾਰ ਗੋਲਡ ਮੈਡਲ ਹਾਸਲ ਕੀਤੇ।
ਜੰਡਿਆਲਾ ਗੁਰੂ ਕੁਲਜੀਤ ਸਿੰਘ
ਕਿਸੇ ਵੀ ਮੰਜ਼ਿਲ ਨੂੰ ਪ੍ਰਾਪਤ ਕਰਨ ਲਈ ਉਸ ਦੀਆਂ ਨੀਹਾਂ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ ਇਸੇ ਤਹਿਤ ਸੈਟ ਸੋਲਜਰ ਦੇ ਵਿਦਿਆਰਥੀ ਇਹਨਾਂ ਮੁਕਾਬਲਿਆਂ ਵਿੱਚ ਲਗਾਤਾਰ ਹਿੱਸਾ ਲੈਂਦੇ ਰਹਿੰਦੇ ਹਨ। ਓਲੰਪੀਆਡ ਮੁਕਾਬਲਿਆਂ ਵਿੱਚ ਹਿੱਸਾ ਲੈਣਾ ਵਿਦਿਆਰਥੀ ਦੀ ਸਿੱਖਿਆ ਦਾ ਇੱਕ ਮਹੱਤਵਪੂਰਨ ਪਹਿਲੂ ਹੈ। ਜਿਸ ਨਾਲ ਵਿਦਿਆਰਥੀ ਖਾਸ ਵਿਸ਼ਿਆਂ ਵਿੱਚ ਮਹੱਤਵਪੂਰਨ ਮੁਹਾਰਤ ਹਾਸਲ ਕਰਦੇ ਹਨ। ਸੈਂਟ ਸੋਲਜਰ ਸਕੂਲ ਵੱਲੋਂ ਆਪਣੇ ਵਿਦਿਆਰਥੀਆਂ ਦੀ ਗੁਣਾਤਮਕ ਸਿੱਖਿਆ ਦੇ ਲਈ ਲਗਾਤਾਰ ਉਹਨਾਂ ਨੂੰ ਓਲੰਪੀਆਡ ਟੈਸਟ ਦੇ ਵਿੱਚ ਹਿੱਸਾ ਲੈਣ ਲਈ ਪ੍ਰੇਰਤ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਸੈਟ ਸੋਲਜਰ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪੀਆਡ ਫੈਡਰੇਸ਼ਨ ਵੱਲੋਂ ਕਰਵਾਏ ਗਏ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲਿਆ ਅਤੇ ਸ਼ਾਨਦਾਰ ਗੋਲਡ ਮੈਡਲ ਹਾਸਲ ਕੀਤੇ।
ਜਿੰਨਾ ਵਿਚ ਇਬਾਦਤ ਕੌਰ ਨੇ ਜੋਨਲ ਵਿੱਚੋਂ ਟੋਪ ਕਰਕੇ ਗੋਲਡ ਮੈਡਲ ਹਾਸਲ ਕੀਤਾ ।
ਇਸੇ ਤਰ੍ਹਾਂ ਏਕਮ ਪ੍ਰੀਤ ਕੌਰ ਨੇ ਜੋਨਲ ਵਿੱਚੋਂ ਟੋਪ ਰਹਿ ਕੇ ਗੋਲਡ ਮੈਡਲ ਹਾਸਲ ਕੀਤਾ ।
ਇਸੇ ਤਰ੍ਹਾਂ ਚਰਨਜੀਤ ਸਿੰਘ ਗੋਲਡ ਮੈਡਲ ਦਰਿਤੀਜੈਨ ਗੋਲਡ ਮੈਡਲ, ਉਦੇ ਵੀਰ ਸਿੰਘ ਗੋਲਡ ਮੈਡਲ, ਏਕਮਜੀਤ ਸਿੰਘ ਗੋਲਡ ਮੈਡਲ, ਸਨਵੀਰ ਕੌਰ ਗੋਲਡ ਮੈਡਲ, ਖੁਸ਼ਪ੍ਰੀਤ ਸਿੰਘ ਗੋਲਡ ਮੈਡਲ ,ਅਭਿਰਾਜ ਸਿੰਘ ਗੋਲਡ ਮੈਡਲ, ਦਿਲ ਸਹਜ ਸਿੰਘ ਗੋਲਡ ਮੈਡਲ, ਗੁਰਸ਼ਰਨ ਸਿੰਘ ਗੋਲਡ ਮੈਡਲ, ਨਵਰੂਪ ਸਿੰਘ ਗੋਲਡ ਮੈਡਲ ਅਤੇ ਜੈਸਮੀਨ ਕੌਰ ਨੇ ਵੀ ਗੋਲਡ ਮੈਡਲ ਹਾਸਲ ਕੀਤਾ।
ਇਸ ਮੌਕੇ ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾਕਟਰ ਮੰਗਲ ਸਿੰਘ ਕਿਸ਼ਨਪੁਰੀ ਜੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਇਹਨਾਂ ਮੁਕਾਬਲਾ ਵਿੱਚ ਹਿੱਸਾ ਲੈਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਨੂੰ ਉਹਨਾਂ ਦੇ ਚੁਣੇ ਹੋਏ ਵਿਸ਼ਿਆਂ ਦੇ ਵਿੱਚ ਡੂੰਘਾਈ ਨਾਲ ਜਾਣ ਦਾ ਮੌਕਾ ਪ੍ਰਦਾਨ ਕਰਦੇ ਹਨ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਮਰਪ੍ਰੀਤ ਕੌਰ ਜੀ ਨੇ ਮੈਡਲ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਸ਼ਾਬਾਸ਼ੀ ਦਿੱਤੀ ਅਤੇ ਇਸੇ ਤਰ੍ਹਾਂ ਹੋਰ ਜਿਆਦਾ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਤੇ ਸਕੂਲ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਜੀ ਸ਼ਿਲਪਾ ਸ਼ਰਮਾ ਕੋਆਰਡੀਨੇਟਰ ਨੀਲਾਕਸ਼ੀ ਗੁਪਤਾ ਕੋਆਰਡੀਨੇਟਰ ਸਮੂਹ ਸਟਾਫ ਤੇ ਬੱਚੇ ਹਾਜ਼ਰ ਸਨ।