ਬਟਾਲਾ, 10 ਫਰਵਰੀ – ਚੋਣਾਂ ਦੌਰਾਨ ਨਸ਼ੇ ਦੀ ਵਰਤੋਂ ਨੂੰ ਰੋਕਣ ਲਈ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਮੁਸ਼ਤੈਦੀ ਵਰਤੀ ਜਾ ਰਹੀ ਹੈ। ਬਟਾਲਾ ਪੁਲੀਸ ਨੇ ਨਾਕੇਬੰਦੀ ਦੌਰਾਨ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ। ਉਕਤ ਸ਼ਰਾਬ ਦੀਆਂ ਪੇਟੀਆਂ ਇੱਕ ਟਰੈਕਰਟ-ਟਰਾਲੀ ਵਿੱਚ ਰੱਖੀਆਂ ਹੋਈਆਂ ਸਨ।
ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਦੀਆਂ 375 ਪੇਟੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪੁਲੀਸ ਨੇ ਟਰੈਕਟਰ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਰਿਵਾਲਵਰ ਅਤੇ 10 ਕਾਰਤੂਸ ਵੀ ਬਰਾਮਦ ਕੀਤੇ ਹਨ।
कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।
ਐਸ.ਐਸ.ਪੀ ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਪੁਲੀਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਸੀ ਜਿਸ ਦੇ ਤਹਿਤ ਬਟਾਲਾ ਪੁਲੀਸ ਨੇ ਨਾਕੇਬੰਦੀ ਦੌਰਾਨ ਪਿੰਡ ਕੋਹਾਲੀ ਦੇ ਨੇੜੇ ਇੱਕ ਟਰੈਕਟਰ-ਟਰਾਲੀ ਨੂੰ ਰੋਕ ਕੇ ਜਦ ਟਰਾਲੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਅੰਗਰੇਜੀ ਸ਼ਰਾਬ ਦੀਆਂ 375 ਨਾਜਾਇਜ਼ ਪੇਟੀਆਂ ਬਰਾਮਦ ਹੋਈਆਂ ਅਤੇ ਟਰੈਕਟਰ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਇੱਕ ਇੱਕ ਰਿਵਾਲਵਰ ਅਤੇ 10 ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਥਾਣਾ ਘੁਮਾਣ ਵਿਖੇ ਮਹਿਕਦੀਪ ਸਿੰਘ ਅਤੇ ਗੁਰਬਾਜ਼ ਸਿੰਘ ਵਾਸੀ ਬਰਿਆਰ ਅਤੇ ਹਰਬੀਰ ਸਿੰਘ ਵਾਸੀ ਸੇਖਵਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ।
ਪ੍ਰੈਸ ਕਾਨਫਰੰਸ ਦੌਰਾਨ ਐੱਸ.ਪੀ. ਹੈੱਡਕੁਆਟਰ ਗੁਰਪ੍ਰੀਤ ਸਿੰਘ, ਐੱਸ.ਪੀ. ਜਗਵਿੰਦਰਜੀਤ ਸਿੰਘ, ਡੀ.ਐੱਸ.ਪੀ. ਪਰਵਿੰਦਰ ਕੌਰ, ਡੀ.ਐੱਸ.ਪੀ. ਹਰਕ੍ਰਿਸ਼ਨ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ।
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review