ਜ਼ਿਲ੍ਹੇ ਦੇ 3733 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ
February 13th, 2021
| Post by :- Editor
| 663 Views

ਤਰਨ ਤਾਰਨ, 13 ਫਰਵਰੀ : ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 3733 ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 548 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 157001 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 154025 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 536 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2177 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2046 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 12 ਫਰਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 606 ਨਮੂਨਿਆਂ ਵਿੱਚੋਂ 01 ਸੈਂਪਲ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 605 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 10 ਰੈਪਿਡ ਐਂਟੀਜਨ ਟੈਸਟਾਂ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 02 ਟੈਸਟ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 24 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 17 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 02 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।
आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review
https://www.lokhitexpress.com
“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/
“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress
“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review