ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ 14 ਸਤੰਬਰ ਤੋਂ
September 8th, 2019 | Post by :- | 607 Views

ਚੰਡੀਗੜ੍ਹ, ( ਮਹਿੰਦਰਾ ਪਾਲ ਸਿੰਘਮਾਰ )    –     ਖਿਡਾਰੀਆਂ ਅਤੇ ਰੈਫ਼ਰੀਆਂ ਨੂੰ ਗੱਤਕਾ ਖੇਡ ਦੇ ਨਿਯਮਾਂ ਅਤੇ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਵੱਲੋਂ 14 ਸਤੰਬਰ ਤੋਂ 18 ਸਤੰਬਰ ਤੱਕ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ, ਜਿਲਾ ਜਲੰਧਰ ਵਿਖੇ ਪੰਜ ਰੋਜਾ ਰਾਜ ਪੱਧਰੀ ਗੱਤਕਾ ਕੋਚਿੰਗ ਕੈਂਪ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਲਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਖਾਸ ਕਰਕੇ ਰੈਫ਼ਰੀਆਂ ਲਈ ਆਯੋਜਤ ਇਸ ਕੈਂਪ ਦੌਰਾਨ ਜੰਗਜੂ ਕਲਾ ਦੇ ਮਾਹਿਰ ਗੱਤਕਾ ਕੋਚਾਂ ਵੱਲੋਂ ਥਿਊਰੀ ਅਤੇ ਪ੍ਰੈਕਟੀਕਲ ਕਲਾਸਾਂ ਲਗਾਈਆਂ ਜਾਣਗੀਆਂ ਜਿਸ ਦੌਰਾਨ ਉਨਾਂ ਨੂੰ ਗੱਤਕਾ ਖੇਡ ਦੇ ਨਿਯਮਾਂ ਬਾਰੇ ਅਤੇ ਟੂਰਨਾਮੈਂਟ ਕਰਵਾਉਣ ਲਈ ਰੂਲਾਂ ਮੁਤਾਬਿਕ ਸਿਖਲਾਈ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਘੱਟੋ-ਘੱਟ ਦੋ ਸਾਲ ਤੋਂ ਗੱਤਕਾ ਖੇਡ ਰਹੇ ਅਤੇ 20 ਸਾਲ ਤੋਂ ਵੱਧ ਅਤੇ 40 ਤੱਕ ਦੀ ਉਮਰ ਦੇ ਖਿਡਾਰੀ ਇਸ ਸਰਟੀਫ਼ਿਕੇਸ਼ਨ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ।

कृपया अपनी खबरें, सूचनाएं या फिर शिकायतें सीधे editorlokhit@gmail.com पर भेजें। इस वेबसाइट पर प्रकाशित लेख लेखकों, ब्लॉगरों और संवाद सूत्रों के निजी विचार हैं। मीडिया के हर पहलू को जनता के दरबार में ला खड़ा करने के लिए यह एक सार्वजनिक मंच है।

ਗੱਤਕਾ ਪ੍ਰੋਮੋਟਰ ਗਰੇਵਾਲ ਨੇ ਦੱਸਿਆ ਕਿ ਇਸ ਕੋਰਸ ਦੀ ਸਮਾਪਤੀ ਉਪਰੰਤ ਸਰਟੀਫ਼ਿਕੇਟ ਅਤੇ ਟੀ-ਸ਼ਰਟਾਂ ਦਿੱਤੀਆਂ ਜਾਣਗੀਆਂ। ਊਨਾਂ ਕਿਹਾ ਕਿ ਇਸ ਵਿਸ਼ੇਸ਼ ਕੋਰਸ ਦਾ ਮੁੱਖ ਉਦੇਸ਼ ਗੱਤਕਾ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਰਾਜ ਦੇ ਵੱਖ-ਵੱਖ ਜਿਲਿਆਂ ਵਿੱਚ ਗੱਤਕਾ ਸਿਖਲਾਈ ਕੈਂਪਾਂ ਦੀ ਲੜੀ ਸ਼ੁਰੂ ਕਰਨਾ ਹੈ ਤਾਂ ਜੋ ਉਹ ਮਾਰਸ਼ਲ ਆਰਟ ਗੱਤਕੇ ਨੂੰ ਖੇਡ ਵਜੋਂ ਅਪਣਾ ਕੇ ਆਪਣੀ ਸਵੈ-ਰੱਖਿਆ ਲਈ ਜਾਗਰੂਕ ਹੋ ਸਕਣ।

आप अपने क्षेत्र के समाचार पढ़ने के लिए वैबसाईट को लॉगिन करें :-
https://www.lokhitexpress.com

“लोकहित एक्सप्रेस” फेसबुक लिंक क्लिक आगे शेयर जरूर करें ताकि सभी समाचार आपके फेसबुक पर आए।
https://www.facebook.com/Lokhitexpress/

“लोकहित एक्सप्रेस” YouTube चैनल सब्सक्राईब करें :-
https://www.youtube.com/lokhitexpress

“लोकहित एक्सप्रेस” समाचार पत्र को अपने सुझाव देने के लिए क्लिक करें :-
https://g.page/r/CTBc6pA5p0bxEAg/review